Posts

Showing posts from October, 2022

Nov 01,2022 Hukamnama Sahib

The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ...

Oct 31,2022 Hukamnama Sahib

The daily Hukamnama Sahib from Sri Darbar Sahib Amritsar including Translation in Punjabi and English audio  ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧। ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਨਾ...

The Daily Hukamnama Sahib 29.10.2022 including translation English and P...

Image

28.10.2022 Hukamnama Sahib @GS JHAMPUR

Image

27.10.2022 Hukamnama Sahib @GS JHAMPUR

Image

Hukamnama Sahib Oct 26,2022

  Showing posts sorted by relevance for query  ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ .  Sort by date   Show all posts Hukamnama Sahib August 07,2022@GS JHAMPUR   ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  ਅ ਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰ...

Hukamnama Sahib 10.25.2022 #hukamnamasahib

Image

Hukamnama Sahib Oct 24,2022

   BILAAVAL, FOURTH MEHL: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by er...

The Daily Hukamnama Sahib with English Translation #hukamnamasahib

Image

Hukamnama Sahib Oct 17,2022

  THE DAILY HUKAMNAMA SAHIB FROM SRI DARBAR SAHIB AMRITSAR  ਸੋਰਠਿ ਮਹਲਾ ੫ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ:  ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ )  ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾ...

Hukamnama Sahib Oct 15,2022

    ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ...

Oct 13,2022 Hukamnama Sahib

 The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI ...

Hukamnama Sahib Oct 12,#2022 #hukamnamasahib

Image

Dhan Guru Ram Dass ji

Image
   ਅੱਜ   ਧੰਨ   ਗੁਰੁ   ਰਾਮਦਾਸ   ਸਾਹਿਬ   ਜੀ   ਦੇ ਪ੍ਰਕਾਸ਼ ਦਿਵਸ ਦੀਆਂ ਲੱਖ ਲੱਖ ਵਧਾਈਆਂ ਵੇਲੇ  ਉਸਤਤਿ   ਵਿਚ    ਕੁਝ   ਲਾਈਨਾ   ਜੋ   ਕਰੋਨਾ   ਕਾਲ   ਦੋਰਾਨ   ਲਿਖੀਆਂ   ਸਨ   ਆਪ   ਜੀ   ਦੇ   ਰੂਬਰੂ   ਕਰਨ   ਜਾ   ਰਿਹਾ   ਹਾਂ   ।   ਅਸੀਸ   ਬਖਸ਼ਣੀ   ਜੀ   ਮੈਂਨੂੰ   ਅੱਜ   ਇੱਕ   ਕਾਮੈਂਟ   ਆਇਆ। ਜਿਸਨੇ   ਮੈਨੂੰ   ਅੰਦਰੋਂ   ਹਿਲਾਇਆ। ਕਾਮੈਂਟ   ਕਰਨ   ਵਾਲਾ   ਸੀ   ਲਿਖਦਾ। ਤੂੰ   ਬਣਿਆ   ਫਿਰਦਾ   ਸੀ   ਗੁਰੂ   ਰਾਮ   ਦਾਸ   ਦਾ   ਸਿੱਖੜਾ। ਤੁਰ   ਚੱਲਿਆ   ਸੀ   ਚੀਨ    ਸੁਧਾਰਨ   ਬਿਮਾਰੀ। ਅੱਜ   ਵਿਲਕਣ   ਪੰਜਾਬ   ਦੇ   ਲੋਕੀ   ਫੈਲ   ਰਹੀ   ਮਹਾਂਮਾਰੀ। ਲ਼ਾਕਡਾਉਨ   ਤੋਂ   ਬਾਅਦ   ਕਰਫਿਉ   ਲਾ   ਤਾ। ਰਾਸ਼ਨ   ਦੁਕਾਨਾਂ   ਵਿਚੋਂ   ਮੁਕਾਤਾ। ਸੈਨੀਟਾਈਜਰ   ਨਾ   ਮਿਲਦੇ   ਸਸਤੇ। ਮਾਸਕ   ਵੀ   ਜਿਵੇਂ   ਲੈ...