Posts

Showing posts from December, 2022
  ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ:  ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ )  ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡ...
  ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ...
    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥   ਅਰਥ:  ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ ;  ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥   ਅਰਥ:  ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ ) ,  ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ '  ਆਸਰਾ (ਰੂਪ) ਹੈ ,  ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।...
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਅਰਥ:  ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ  ( ਮੇਰੇ )  ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ )  ।  ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ। ਹੇ ਪਿਆਰੇ (ਭਾਈ ) !  ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ )  ।  ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ ,  ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹ...
     ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾ...
  ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥   ਅਰਥ:  ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ )  । ੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ ,  ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ...

Dec 26, 2022 Hukamnama Sahib

 The daily Hukamnama sahib from Sri Darbar Sahib Amritsar including Punjabi and English translation audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜ...
  ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ...
ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...
  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...
  ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥ ਅਰਥ:  ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ) ; ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ...
   ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥ ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥ ਅਰਥ:  ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ ) ,  ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆ...
 ਬਿਲਾਵਲੁ  ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥  ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥  ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ...