Posts

Showing posts from February, 2023
  ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ...

Feb 28 2023 Hukamnama Sahib

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥, ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮ...
  ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥   ਅਰਥ:  ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ;  ਫੁੱਲ ਭੌਰੇ ਨੇ (ਸੁੰਘ ਕੇ )  ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ ,  ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ?  ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ )  ਨਹੀਂ (ਸਕਦਾ )।   ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) ,  ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗ...
  ਵਡਹੰਸੁ ਮਹਲਾ ੧ ਛੰਤ      ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥   ਅਰਥ:  ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ...
  ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ Dayv-Gandhaaree, Fifth Mehl: Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. ||1||Pause|| Renounce your self-conceit, and grasp hold of the Guru’s feet; hold tight to the hem of God’s robe. The heat of the ocean of fire does not affect one who longs for the Lord and Master’s Sanctuary. ||1|| Again and again, God puts up with the millions of sins of the supremely ungrateful ones. The embodiment of mercy, the Perfect Transcendent Lord – Nanak longs for His Sanctuary. ||2||17|| ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ...

February 24 2024

    The daily Hukamnama Sahib from Sri Darbar Sahib Amritsar including Translation in Punjabi and English audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁ...
  ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥   ਅਰਥ:  ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ।  ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।  (ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾ...
   ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ...
  ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥   ਅਰਥ:  ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ ,  ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ( ਹੇ ਭਾਈ! ਜਿਵੇਂ )  ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿ...
  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...
ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...
ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ...
The daily Hukamnama Sahib from Sri Darbar Sahib Amritsar including translation in English and Punjabi audio  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥     ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।  ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥   ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।  ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥     ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧।  ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646}  ...
   ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸ...
  ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥   ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧। ਰਹਾਉ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ ? । ੧। ਹੇ ਮੇਰੇ ਮਨ! ਸਦਾ ਉਸ ਪ੍ਰਭੂ ...