ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ ? । ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ ? ਮ...
Posts
Showing posts from April, 2023
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। ( ਸੋ, ਹੇ ਮਾਧੋ !) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? । ( ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕ...
April 29,2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ...
- Get link
- X
- Other Apps
ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਨਾਨਕ ਆਖਦਾ ਹੈ– ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16। ਭਾਵ: ਸਤਿਗੁਰੂ ਦੀ ਬਾਣੀ ਹੀ ਆਤਮਕ ਆਨੰਦ ਪ੍ਰਾਪਤ ਕਰਨ ਦਾ ਵਸੀਲਾ ਹੈ। ਪਰ ਗੁਰਬਾਣੀ ਉਹਨਾਂ ਦੇ ਹੀ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਲੇਖ ਲਿਖਿਆ ਹੁੰਦਾ ਹੈ। ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜ...
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ -) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...
April 26 2023 hukamnama Sahib
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼...
April 25,2023
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀ...
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ ) । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...
- Get link
- X
- Other Apps
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...
April 22 2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾ...
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ ) । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟ...
- Get link
- X
- Other Apps
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ...
- Get link
- X
- Other Apps
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ...
- Get link
- X
- Other Apps
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ( ਪਰ, ਹੇ ਭਾਈ !) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ ) । ੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬ...
- Get link
- X
- Other Apps
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: ( ਸੰਸਾਰ -) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ )। ੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: ( ਹੇ ਪ੍ਰਭੂ !) ਤ...