ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! ਆਖ-ਹੇ ਭਾਈ !) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ ? । ੨। ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥ ਅਰਥ: ( ਹੇ ਜੀਵ !) ( ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦ...
Posts
Showing posts from May, 2023
- Get link
- X
- Other Apps
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ { ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ ) । ੧। ਹੇ ਭਾਈ! ਆਪਣੇ ਹੀ ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾ...
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜ...
- Get link
- X
- Other Apps
RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !) ਤੂੰ ਸੂਰ , ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤ...
- Get link
- X
- Other Apps
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ { ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ ) । ੧। ਹੇ ਭਾਈ! ਆਪਣੇ ਹੀ ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾ...
May 27,2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTE...
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆ...
- Get link
- X
- Other Apps
ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ , ( ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ , ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩। ਹੇ ਨਾਨਕ! ਆਖ -) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉ...
- Get link
- X
- Other Apps
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਅਰਥ: ( ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ !)...
- Get link
- X
- Other Apps
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ , ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ...
- Get link
- X
- Other Apps
ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ ( ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ , ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ। ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕ...
- Get link
- X
- Other Apps
ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧। ਰਹਾਉ। ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧। ( ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿ...
- Get link
- X
- Other Apps
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1। (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁ...
- Get link
- X
- Other Apps
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16। GUJRI, FIFTH MEHL: Mother, father, siblings, children and relatives � their power is insignificant. I have seen the many pleasures of Maya, but none...
- Get link
- X
- Other Apps
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ; ਫੁੱਲ ਭੌਰੇ ਨੇ (ਸੁੰਘ ਕੇ ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ , ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ ) ਨਹੀਂ (ਸਕਦਾ )। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।...
- Get link
- X
- Other Apps
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ; ਫੁੱਲ ਭੌਰੇ ਨੇ (ਸੁੰਘ ਕੇ ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ , ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ ) ਨਹੀਂ (ਸਕਦਾ )। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜ...