Posts

Showing posts from July, 2023
  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...
  ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦ...
  The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ...
  ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ...
  ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ:  ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ )  । (ਹੇ ਪ੍ਰਭੂ !)  ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ ,  ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ )  । (ਹੇ ਪ੍ਰਭੂ !)  ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ !)  ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ )  ।  ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ ? ਚੂੜਾ ਭੰਨੁ ਪ...
  ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥   ਅਰਥ:  ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ।  ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।  ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ,  ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ ,  ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹ...
  ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥   ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪। O mother! The human being who keeps on praising the qualities of God, keeps love at the feet ...

July 18,2023 Hukamnama Sahib

 Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ...
   ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ:  ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆ...
   ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥   ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ ,   ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ( ਹੇ ਭਾਈ! ਜਿਵੇਂ )  ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ...
   ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ...
  ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h ਅਰਥ:   (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।  (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।  ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹ...
  ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥  ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ ,  ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ।  ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ )  ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ...
ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ Dayv-Gandhaaree, Fifth Mehl: Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. ||1||Pause|| Renounce your self-conceit, and grasp hold of the Guru’s feet; hold tight to the hem of God’s robe. The heat of the ocean of fire does not affect one who longs for the Lord and Master’s Sanctuary. ||1|| Again and again, God puts up with the millions of sins of the supremely ungrateful ones. The embodiment of mercy, the Perfect Transcendent Lord – Nanak longs for His Sanctuary. ||2||17|| ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾ...

TRIBUNE INTERNATIONAL: July 10,2023 Hukamnama Sshib

TRIBUNE INTERNATIONAL: July 10,2023 Hukamnama Sshib : ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲ... ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ...
  ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧। ਰਹਾਉ। ( ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ )  ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ( ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰ...
  ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ ਅਰਥ:  ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧। ਰਹਾਉ। ( ਹੇ ਭਾਈ !  ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ '  ਦੀ ਕ੍ਰਿਆ ਹੈ।੧। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇ...