Posts

Showing posts from November, 2023
Image
   The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ...
Image
   The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ...
  RAAG SORAT’H, THE WORD OF DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥  { ਪੰਨਾ  658} ਅਰਥ:  ( ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ , ( ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ ; ( ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। ( ਹੇ ਪ੍ਰਭੂ !)  ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ...
  ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਅਰਥ:  ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ ) ,  ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ ,  ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਅਰਥ:  ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥   ਅਰਥ:  ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥   ਅਰਥ:  ( ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ  (- ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ ,...

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥

Image
ਸੂਹੀ ਮਹਲਾ ੫ ॥  ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ ਸੂਹੀ ਮਹਲਾ ੫ ॥ ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩। ਹੇ ਨਾਨਕ! (...
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ਮਨਮੁਖਾਂ ਦਾ ਕੋ...
  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ...
  ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥   ਅਰਥ:  ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ;  ਫੁੱਲ ਭੌਰੇ ਨੇ (ਸੁੰਘ ਕੇ )  ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ ,  ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ?  ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ )  ਨਹੀਂ (ਸਕਦਾ )।   ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) ,  ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗ...
   ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ:  ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ )  । ੧। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭। DHANASAREE MEHLA ll5ll My Guru gives the Naam, the Name of the L...
   ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ...
  ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ...
  ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ...
  The daily Hukamnama Sahib from Sri Darbar Sahib Amritsar including Translation in Punjabi and English audio RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕ...
  The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ...
  The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ...
  ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ ਅਰਥ:  ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ )  । ੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ ;  ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ )  । ੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦ...