Posts

Showing posts from January, 2024

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ...

Image
   ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ:  ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ...

January 31, 2024

Image
  ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ ਅਰਥ:  ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧। ਰਹਾਉ। ( ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿ...

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

Image
  ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

Image
  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥   ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ...

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀ...

Image

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ...

Image
  ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ:  ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ )  । (ਹੇ ਪ੍ਰਭੂ !)  ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ ,  ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ )  । (ਹੇ ਪ੍ਰਭੂ !)  ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ !)  ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ )  ।  ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ ? ਚੂੜਾ ਭੰਨੁ ਪ...
Image
  ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤ...

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ...

Image
 The daily Hukamnama sahib from Sri Darbar Sahib Amritsar including Punjabi and English translation audio ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥  ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ⁷ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕ...

Gurdwara Sahib | Manji Sahib Aloarkh

Image

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ...

Image
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥   ਅਰਥ:  ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ ,  ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ )  । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ !)  ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ...

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ...

Image
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥   ਅਰਥ:  ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ )  ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ।  ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ )  । ੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ ) !  ਸੁਖ ਵਿਚ (ਹੁੰਦਾ ਹੈ ,  ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ ,  ਤੇ , ( ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ , ( ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ ) ,  ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ , ( ਇਸਤ੍ਰੀ ਉ...

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ...

Image
ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...
Image
     ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ:  ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ...

Image
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...

Jan 19 | 2024 | ਹੁਕਮਨਾਮਾ ਸਾਹਿਬ | #today #sridarbarsahibamritsar #sriguru...

Image
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ਮਨਮੁਖਾਂ ਦਾ ਕੋ...

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ...

Image
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥   ਅਰਥ:  ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ ,  ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮ...
  ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥   ਰਥ:  ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ।ਰਹਾਉ। ਹੇ ਭਾਈ! ਅਸੀ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ ,  ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ।੧। ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ।...