Posts

Showing posts from January, 2026
   ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ:  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।  ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !)  ਤੂੰ ਸੂਰ ,  ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾ...
  Jan 30 | 2026 | Hukamnama Sahib | ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥
  Jan 29| 2026 | Hukamnama Sahib | ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧। ਹੇ ਭਾਈ! ...
   ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥   ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥   ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦ...
  ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹ...