Posts

Showing posts from March, 2026
Image
  ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ ਪੰਜਾਬੀ ਵਿਆਖਿਆ:  ਸਲੋਕ ਮਃ ੨ ॥ ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹ...
Image
  ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ...
  JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3...
  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉ...
  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅ...
ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ।...
  ਆਸਾ   ਸ੍ਰੀ   ਕਬੀਰ   ਜੀਉ   ਕੇ   ਦੁਪਦੇ ੴ   ਸਤਿਗੁਰ   ਪ੍ਰਸਾਦਿ   ॥ ਹੀਰੈ   ਹੀਰਾ   ਬੇਧਿ   ਪਵਨ   ਮਨੁ   ਸਹਜੇ   ਰਹਿਆ   ਸਮਾਈ   ॥   ਸਗਲ   ਜੋਤਿ   ਇਨਿ   ਹੀਰੈ   ਬੇਧੀ   ਸਤਿਗੁਰ   ਬਚਨੀ   ਮੈ   ਪਾਈ   ॥ ੧॥   ਹਰਿ   ਕੀ   ਕਥਾ   ਅਨਾਹਦ ਬਾਨੀ   ॥   ਹੰਸੁ   ਹੁਇ   ਹੀਰਾ   ਲੇਇ   ਪਛਾਨੀ   ॥ ੧॥   ਰਹਾਉ   ॥   ਕਹਿ   ਕਬੀਰ   ਹੀਰਾ   ਅਸ   ਦੇਖਿਓ   ਜਗ   ਮਹ   ਰਹਾ   ਸਮਾਈ   ॥   ਗੁਪਤਾ   ਹੀਰਾ   ਪ੍ਰਗਟ   ਭਇਓ   ਜਬ ਗੁਰ   ਗਮ   ਦੀਆ   ਦਿਖਾਈ   ॥ ੨॥੧॥੩੧॥ ਆਸਾ   ਸ੍ਰੀ   ਕਬੀਰ   ਜੀਉ   ਕੇ   ਦੁਪਦੇ ੴ   ਸਤਿਗੁਰ   ਪ੍ਰਸਾਦਿ   ॥ ਜਦੋਂ  ( ਜੀਵ -)  ਹੀਰਾ  ( ਪ੍ਰਭੂ -)  ਹੀਰੇ   ਨੂੰ   ਵਿੰਨ੍ਹ   ਲੈਂਦਾ   ਹੈ  ( ਭਾਵ ,  ਜਦੋਂ   ਜੀਵ   ਪਰਮਾਤਮਾ   ਦੇ   ਚਰਨਾਂ   ਵਿਚ   ਸੁਰ...
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ...
  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰ...
  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ ਅਰਥ:  ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ। (ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇ...
   ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionat...
  ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as Y...
   ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆ...
  ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥   ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿ...
  ਰਾਗੁ   ਸੂਹੀ   ਛੰਤ   ਮਹਲਾ   ੧   ਘਰੁ   ੧      ੴ   ਸਤਿਗੁਰ   ਪ੍ਰਸਾਦਿ   ॥   ਭਰਿ   ਜੋਬਨਿ   ਮੈ   ਮਤ   ਪੇਈਅੜੈ   ਘਰਿ   ਪਾਹੁਣੀ   ਬਲਿ   ਰਾਮ   ਜੀਉ   ॥ ਮੈਲੀ   ਅਵਗਣਿ   ਚਿਤਿ   ਬਿਨੁ   ਗੁਰ   ਗੁਣ   ਨ   ਸਮਾਵਨੀ   ਬਲਿ   ਰਾਮ   ਜੀਉ   ॥   ਗੁਣ   ਸਾਰ   ਨ   ਜਾਣੀ   ਭਰਮਿ   ਭੁਲਾਣੀ   ਜੋਬਨੁ   ਬਾਦਿ ਗਵਾਇਆ   ॥   ਵਰੁ   ਘਰੁ   ਦਰੁ   ਦਰਸਨੁ   ਨਹੀ   ਜਾਤਾ   ਪਿਰ   ਕਾ   ਸਹਜੁ   ਨ   ਭਾਇਆ   ॥   ਸਤਿਗੁਰ   ਪੂਛਿ   ਨ   ਮਾਰਗਿ   ਚਾਲੀ   ਸੂਤੀ   ਰੈਣਿ ਵਿਹਾਣੀ   ॥   ਨਾਨਕ   ਬਾਲਤਣਿ   ਰਾਡੇਪਾ   ਬਿਨੁ   ਪਿਰ   ਧਨ   ਕੁਮਲਾਣੀ   ॥ ੧॥   ਬਾਬਾ   ਮੈ   ਵਰੁ   ਦੇਹਿ   ਮੈ   ਹਰਿ   ਵਰੁ   ਭਾਵੈ   ਤਿਸ   ਕੀ   ਬਲਿ   ਰਾਮ ਜੀਉ   ॥   ਰਵਿ   ਰਹ...