ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ...
Comments
Post a Comment