Posts
Hukamnama Sahib May 23,2021
- Get link
- X
- Other Apps
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (- ਰੰਗ ) ਵਿਚ ਰ...