Posts

Hukamnama Sahib June 10,2022 @GS JHAMPUR

Image

Hukamnama Sahib June 09,2022 @GS JHAMPUR

Image
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ ਅਰਥ:  ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ...

Hukamnama Sahib June 08,2022 @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ :   ( ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ , ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।...

Hukamnama Sahib June 07,2022@GS JHAMPUR

Image
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥   ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼  ' ਨਾਨਕ '  ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ।  ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ:  ਕਲਜੁਗੀ ਸੁਭਾਉ (ਮਾਨੋ ) ( ਸ਼ਰਾਬ ਕੱਢਣ ਵਾਲੀ) ਮੱਟੀ ਹੈ ;  ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ -( ਇਹ ਸਾਰੀ) ਖ਼ੁਰਾਕ ਬਣਾ ;  ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧। ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲ...

Hukamnama Sahib June 06,2022 @GS JHAMPUR

Image

ਹੁਕਮਨਾਮਾ ਸਾਹਿਬ ਜੀ @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥   ਅਰਥ:  ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ...

ਹੁਕਮਨਾਮਾ ਸਾਹਿਬ ਜੂਨ 04,2022 @GS JHAMPUR

Image