Posts

Hukamnama Sahib @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ...

Hukamnama Sahib @GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio RAAG SORAT’H, THE WORD OF DEVOTEE KABEER JEE, FIRST HOUSE:  ONE UNIVERSAL CREATOR GOD. BY THE GRACE OF THE TRUE GURU:  ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥  ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾ...

Hukamnama Sahib June 29,2022 @GS JHAMPUR

Image
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥   ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮ...

Interview with Sardar Emaan Singh Mann @GS JHAMPUR

Image
Interview with Sardar Emaan Singh Mann at Qila Sardar Harnam Singh (Fatehgarh Sahib) Punjab 

Hukamnama Sahib June 27,2022 @GS JHAMPUR

Image
  ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ      ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾ...

Hukamnama Sahib June 26,2022 @GS JHAMPUR l Sri Darbar Sahib Amritsar

Image
ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...

SYL Live @GS JHAMPUR

Image