Oct 11,2022 Hukamnama Sahib
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬ ॥ ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ । ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ । ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ ) ਚੰਗਾ ਨਹੀਂ ਬਣ ਸਕਦਾ । ੧ । ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ । ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜ...