ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ : ( ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ , ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨। ੧੨।੩੦। BILAAVAL, FIFTH MEHL: The Perfect Guru has blessed me with celestial Samaadhi, bliss and peace. God is...
Posts
Dec 17,2022 Hukamnama Sahib
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜ...
Sangrand and Dec 16 2022 Hukamnama Sahib
- Get link
- X
- Other Apps
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ...
- Get link
- X
- Other Apps
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...
- Get link
- X
- Other Apps
ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸ...
Dec 13,2022 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including Translation in Punjabi and English audio RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕ...
- Get link
- X
- Other Apps
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ...