Posts

Jan 14,2023 Hukamnama Sahib

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI DAAS J...
  ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥   ਅਰਥ:  ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ ,  ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ -)  ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ।  ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ )  ਦਾ ਗਹਣਾ ਹੈ।੨।੮।੧੨। JAITSREE, FIFTH MEHL: After wandering through so many incarnations, I have com...
  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥   ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ...
     ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥   ਅਰਥ:  ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ ;  ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥   ਅਰਥ:  ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ ) ,  ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ '  ਆਸਰਾ (ਰੂਪ) ਹੈ ,  ਉਸ ਨਾਮ ਦਾ ਵਾਪਾਰੀ ਮੁਬਾਰਿਕ...
     ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾ...
The daily Hukamnama sahib from Sri Darbar Sahib Amritsar including Punjabi and English translation audio ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ...
  ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ:  ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ ) ,  ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ( ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ )  ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ )  ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ ,  ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜ...