ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ ਅਰਥ: ਹੇ (ਮੇਰੇ ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧। ਰਹਾਉ। ( ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ , ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ !) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ ...
Posts
- Get link
- X
- Other Apps
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ...
- Get link
- X
- Other Apps
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ...
- Get link
- X
- Other Apps
ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧। ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹ...
- Get link
- X
- Other Apps
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦ...
- Get link
- X
- Other Apps
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥ (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲ...
- Get link
- X
- Other Apps
ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥ ਅਰਥ: ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ। ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ) । (ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ। ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (...