Posts

  ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈ...
  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ ਅਰਥ:  ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ। (ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇ...

March 14,2023 Hukamnama Sahib

The daily Hukamnama sahib from Sri Darbar Sahib Amritsar including Punjabi and English translation audio ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ...
  Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 || ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ...
  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...
Image
  ਸੋਰਠਿ ਮਹਲਾ ੫ ਘਰੁ ੧ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥   ਅਰਥ:  ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ ,  ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ )  ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।  ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ?  ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ...
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥   ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ...