Posts

  ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ ਅਰਥ:  ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ ,  ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀ...
ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...
  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥  ਅਰਥ:  (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰ...

April 14,2023 Hukamnama Sahib

The daily Hukamnama Sahib from Sri Darbar Sahib Amritsar including translation in English and Punjabi audio  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥     ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।  ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥   ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।  ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥     ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧।  ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646}  ...
  ਵਡਹੰਸੁ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ:  ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥   ਅਰਥ:  ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮ...
   ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥  ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥  ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥  ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਅਰਥ:  ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ )  ਟਿਕਿਆ ਰਹੁ ।  ਹੇ ਮਨ !  ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ ।  ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ । (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ ।  ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ ।  ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ । ਨਾਨਕ ਬੇਨਤੀ ਕਰਦਾ ਹੈ-ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ । ੧ । ਤਹ ਅਨਦ ਬ...
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਅਰਥ:  ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ ) ,  ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ ,  ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਅਰਥ:  ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥   ਅਰਥ:  ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥   ਅਰਥ:  ( ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ  (- ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ ,  ਤੇ ਹੇ...