ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍...
Posts
- Get link
- X
- Other Apps
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...
- Get link
- X
- Other Apps
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬ ॥ ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸh ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ । ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ । ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ ) ਚੰਗਾ ਨਹੀਂ ਬਣ ਸਕਦਾ । ੧ । ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ । ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ...
May 12,2023 Hukamnama Sahib
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ...
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
May 10,2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦ...