Posts

June 08,2023 Hunkamnama Sahib

ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ ਅਰਥ:  ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ !  ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ।  ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ !  ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ !  ਮੇਰੀ ਬੇਨਤੀ ਸੁਣ।੧। ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ ਅਰਥ:  ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ...

June 07,2023 Hukamnama Sahib

  The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ...

June 06,2023 Hukamnama Sahib

The daily Hukamnama Sahib from Sri Darbar Sahib Amritsar including translation in English and Punjabi audio  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥     ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।  ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥   ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।  ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥     ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧।  ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646}  ...
  The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹ...
   ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ...

June 03,2023 hukamnama Sahib

  The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆ...
  ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਅਰਥ:  ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ ; ( ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ ,  ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ ,  ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ ) ;  ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ ,  ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ ;  ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ...