ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ ਰਾਮਕਲੀ ਮਹਲਾ ੪ ॥ ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) । ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।੧।ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁ...
Posts
- Get link
- X
- Other Apps
Ragu Gond Astpadiya Mahla 5 House 2 ।God is one obtained only by grace of Guru Hey brother! Guru Gobind is (the form of), Guru Gopal is (the form of), who is able to save his servant (from condemnation etc.). 1. Stay. Hey brother! By always bowing your head before the whole Satguru, his darshan fulfills your life-desire, your life becomes successful. Hey brother! Guru remains colored in the color of the name of the Lord who is the knower of everyone's heart, who is universal in all and who is the creator of all. 1. Hey brother! The Guru instills the love of God in the human beings, they become kings, kings and rich people in the spiritual world. He makes the wicked go astray by wrongdoing the proud. In the mouth of a man who condemns (a servant), the disease (of condemnation) becomes itself, the whole world always praises (that man) (who lies under the shelter of the Guru). 2. Hey brother! Those people who remain under the shelter of the Guru, the saints have great spiritual joy ...
- Get link
- X
- Other Apps
GUJRI, FIFTH MEHL: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 || ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰ...
- Get link
- X
- Other Apps
ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ। ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1। (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2। (ਦੂਜੇ ਪਾਸੇ ਵੇਖੋ ਉਸ ਦਾ ...
- Get link
- X
- Other Apps
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧। ਰਹਾਉ। ( ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ( ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...
- Get link
- X
- Other Apps
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਅਰਥ: ( ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ !)...