Posts

ਅੱਜ ਦਾ ਹੁਕਮਨਾਮਾ | ਸਾਹਿਬ | ਜਨਵਰੀ 16 | 2024 #today #srigurugranthsahibji #...

Image
   ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ:  ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ...

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ...

Image

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥#toda...

Image

ਧਨਾਸਰੀ ਮ੫॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ॥ਅਨਦ ਮੰਗਲ ਗੁਨ ਗਾਉ...

Image
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿ...
  ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-)...
Image
    ਵਡਹੰਸੁ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥   ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ...

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ...

Image
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਅਰਥ:  ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ ; ( ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ ,  ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ ,  ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ ) ;  ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ ,  ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ ;  ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬ...