Posts

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

Image
 Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ਏਹੜ ਤੇਹੜ ਛਡਿ ਤੂ ਗੁ...

Image
  The daily Hukamnama Sahib from Sri Darbar Sahib Amritsar including translation in English and Punjabi audio  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥     ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।  ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥   ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।  ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥     ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧।  ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646}...

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥#hukamnamasahi...

Image
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...

Image
  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ...

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥#hukamnamasah...

Image
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥   ਅਰਥ:  ( ਸੰਸਾਰ -)  ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ ) !  ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ:  ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ )। ੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤ...

Today’s Hukamnama Sahib | March 26 2024

Image
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ||  ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥   ਇਹ ਜਗਤ (ਭਾਵ, ਹਰੇਕ ਜੀਵ ) ( ਇਹ ਚੀਜ਼ 'ਮੇਰੀ '   ਬਣ ਜਾਏ, ਇਹ ਚੀਜ਼ 'ਮੇਰੀ '   ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮ...

ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹ...

Image
    ਵਡਹੰਸੁ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥   ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ...