Posts

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲ...

Image

Sep 16 | 2024 | Hukamnama Sahib | ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦ...

Image

Sep 15 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤ...

Image

Sep 14 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ...

Image
 The daily Hukamnama Sahib from Sri Darbar Sahib Amritsar including translation in English and Punjabi audio  ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥  ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥  ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥  ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮ...

Sep 13 | 2024 | Hukamnama Sahib |

Image
 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ...

Sep 12 | 2024 | Hukamnama Sahib | ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ...

Image
 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼...

Sep 11 | 2024 | Hukamnama Sahib |

Image
ਸੋਰਠਿ   ਮਹਲਾ   ੫   ਘਰੁ   ੩   ਚਉਪਦੇ      ੴ   ਸਤਿਗੁਰ   ਪ੍ਰਸਾਦਿ   ॥   ਮਿਲਿ   ਪੰਚਹੁ   ਨਹੀ   ਸਹਸਾ   ਚੁਕਾਇਆ   ॥   ਸਿਕਦਾਰਹੁ   ਨਹ ਪਤੀਆਇਆ   ॥   ਉਮਰਾਵਹੁ   ਆਗੈ   ਝੇਰਾ   ॥   ਮਿਲਿ   ਰਾਜਨ   ਰਾਮ   ਨਿਬੇਰਾ   ॥ ੧॥   ਅਬ   ਢੂਢਨ   ਕਤਹੁ   ਨ   ਜਾਈ   ॥   ਗੋਬਿਦ   ਭੇਟੇ   ਗੁਰ ਗੋਸਾਈ   ॥   ਰਹਾਉ   ॥   ਆਇਆ   ਪ੍ਰਭ   ਦਰਬਾਰਾ   ॥   ਤਾ   ਸਗਲੀ   ਮਿਟੀ   ਪੂਕਾਰਾ   ॥   ਲਬਧਿ   ਆਪਣੀ   ਪਾਈ   ॥   ਤਾ   ਕਤ   ਆਵੈ   ਕਤ ਜਾਈ   ॥ ੨॥   ਤਹ   ਸਾਚ   ਨਿਆਇ   ਨਿਬੇਰਾ   ॥   ਊਹਾ   ਸਮ   ਠਾਕੁਰੁ   ਸਮ   ਚੇਰਾ   ॥   ਅੰਤਰਜਾਮੀ   ਜਾਨੈ   ॥   ਬਿਨੁ   ਬੋਲਤ   ਆਪਿ   ਪਛਾਨੈ   ॥ ੩॥   ਸਰਬ   ਥਾਨ   ਕੋ   ਰਾਜਾ   ॥   ਤਹ   ਅਨਹਦ   ਸਬਦ   ਅਗਾਜ...