ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। ( ਹੇ ਭਾਈ! ਦੁਨੀਆ ਵਿਚ ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀ...
Posts
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ...
- Get link
- X
- Other Apps
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ...
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
- Get link
- X
- Other Apps
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥ ੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥ ੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥ ੧੦॥ ਅਰਥ : ਹੇ ਨਾਨਕ ! ਇਹ ਰਾਜ ਰੂਪ ਧਨ ...
- Get link
- X
- Other Apps
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯। SORAT’H, FIFTH MEHL, SECOND HOUSE, DU-PADAS: ONE UNIVERSAL CREATOR GOD. BY TH...
- Get link
- X
- Other Apps
https://www.youtube.com/@GSJhampur ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥ ੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥ ੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥ ੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹ...