ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕ...
Posts
- Get link
- X
- Other Apps
ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ ਸੂਹੀ ਮਹਲਾ ੫ ॥ ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩। ਹੇ ...
- Get link
- X
- Other Apps
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ English translationSOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they...
- Get link
- X
- Other Apps
ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵ...
80 ਸਾਲ ਦੀ ਉਮਰ ਵਿਚ ਲਿਆ ਇੱਕਲੇ ਰਹਿਣ ਦਾ ਫੈਸਲਾ | RD Productions | Self Love |
- Get link
- X
- Other Apps